ब्रेकिंग न्यूज़

Punjab News : ਥਾਣਾ ਡੀ-ਡਵੀਜ਼ਨ ਵੱਲੋਂ 01 ਕਿਲੋ 12 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤੱਸਕਰ ਕਾਬੂ।

रिपोर्टर सुनील कुमार अमृतसर पंजाब
ਪ੍ਰੈਸ ਨੋਟ
ਮੁਕੱਦਮਾਂ ਨੰਬਰ 12 ਮਿਤੀ 10-03-2025 ਜੁਰਮ 21-ਸੀ/61/85 ਐਨ.ਡੀ.ਪੀ.ਐਸ ਐਕਟ, ਥਾਣਾ ਡੀ- ਡਵੀਜ਼ਨ, ਅੰਮ੍ਰਿਤਸਰ।
ਗ੍ਰਿਫਤਾਰ ਦੋਸ਼ੀ:-  ਸੁਰਜੀਤ ਸਿੰਘ ਉਰਫ਼ ਬਿੱਟੂ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੱਲ ਸਚੰਦਰ,ਅੰਮ੍ਰਿਤਸਰ।
ਬ੍ਰਾਮਦਗੀ:- 01 ਕਿਲੋ 12 ਗ੍ਰਾਮ ਹੈਰੋਇਨ।
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ,ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਯੁੱਧ ਨਸ਼ੀਆਂ ਵਿਰੁੱਧ ਵਿੱਢੀ ਗਈ ਮੁਹਿੰਮ ਤੇ ਸ੍ਰੀ ਵਿਸ਼ਾਲਜੀਤ ਸਿੰਘ ਏ.ਡੀ.ਸੀ.ਪੀ ਸਿਟੀ-1,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਜਸਪਾਲ ਸਿੰਘ ਏ.ਸੀ.ਪੀ ਕੇਂਦਰੀ,ਅੰਮ੍ਰਿਤਸਰ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਡੀ-ਡਵੀਜ਼ਨ,ਅੰਮ੍ਰਿਤਸਰ ਸਮੇਤ ਸਾਥੀ ਕਮਚਾਰੀਆਂ ਵੱਲੋਂ ਇੱਕ ਨਸ਼ਾ ਤੱਸਕਰ ਨੂੰ ਕਾਬੂ ਕਰਕੇ 01 ਕਿਲੋ 12 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਫੜੇ ਗਏ ਮੁਲਜ਼ਮ ਦੀ ਪਹਿਚਾਣ ਸੁਰਜੀਤ ਸਿੰਘ ਉਰਫ਼ ਬਿੱਟੂ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੱਲ ਸਚੰਦਰ, ਜਿਲ੍ਹਾ ਅੰਮ੍ਰਿਤਸਰ ਦਿਹਾਤੀ (ਉਮਰ 40 ਸਾਲ) ਵਜੋ ਹੋਈ ਹੈ।
ਪੁਲਿਸ ਪਾਰਟੀ ਵੱਲੋਂ  ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਨੇੜੇ ਪੰਜਾਬ ਰੋਡਵੇਜ਼ ਵਰਕਸ਼ਾਪ, ਲੱਕੜ ਮੰਡੀ ਦੇ ਖੇਤਰ ਤੋਂ ਸੁਰਜੀਤ ਸਿੰਘ ਉਰਫ਼ ਬਿੱਟੂ ਨੂੰ ਕਾਬੂ ਕਰਕੇ ਇਸ ਪਾਸੋਂ 01 ਕਿਲੋ 12 ਗ੍ਰਾਮ ਹੈਰੋਇਨ ਹੈਰੋਇਨ ਬ੍ਰਾਮਦ ਕੀਤੀ ਗਈ।
ਇਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਨਸ਼ੇ ਦੇ ਧੰਦੇ ਦੇ ਬੈਕਵਡਰ ਤੇ ਫਾਰਵਰਡ ਲਿੰਕ ਬਾਰੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।
Indian Crime News

Related Articles

Back to top button